ਮੰਡੀਆਂ ਵਿੱਚ ਆਈ ਕਣਕ ਨੂੰ ਮੀਂਹ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਕੀਤੇ ਪੁਖਤਾ ਪ੍ਰਬੰਧ

ਆੜਤੀਆਂ ਅਤੇ ਏਜੰਸੀਆਂ ਕੋਲ ਹਨ ਲੋੜੀਂਦੀ ਗਿਣਤੀ ਵਿੱਚ ਤਰਪਾਲਾਂ - ਜ਼ਿਲ੍ਹਾ ਮੰਡੀ ਅਫ਼ਸਰ
ਮੰਡੀਆਂ ਵਿੱਚ ਆਈ ਕਣਕ ਨੂੰ ਮੀਂਹ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਕੀਤੇ ਪੁਖਤਾ ਪ੍ਰਬੰਧ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ, 21 ਅਪ੍ਰੈਲ:- ਕਣਕ ਦੇ ਖਰੀਦ ਪ੍ਰਕਿਰਿਆ ਦੌਰਾਨ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੰਡੀ ਅਫ਼ਸਰ ਸ੍ਰ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਆੜ੍ਹਤੀਆਂ ਨਾਲ ਰਾਬਤਾ ਕਾਇਮ ਕਰਕੇ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕਣਕ ਨੂੰ ਬਚਾਉਣ ਲਈ ਹਰੇਕ ਮੰਡੀ ਵਿਚ ਤਰਪਾਲਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਆੜਤੀਆਂ ਨੂੰ ਸਪੱਸ਼ਟ ਰੂਪ ਵਿੱਚ ਕਿਹਾ ਗਿਆ ਹੈ ਕਿ ਉਹਨਾਂ ਕੋਲ ਉਹਨਾਂ ਦੀ ਲੋੜ੍ਹ ਮੁਤਾਬਿਕ ਤਰਪਾਲਾਂ ਹੋਣੀਆਂ ਚਾਹੀਦੀਆਂ ਹਨ ਤਾਂ ਜੌ ਮੀਂਹ ਆਉਣ ਉੱਤੇ ਉਹ ਆਪਣੀਆਂ ਢੇਰੀਆਂ ਖੁਦ ਢੱਕ ਸਕਣ। ਇਸੇ ਤਰ੍ਹਾਂ ਹੀ ਜੌ ਫਸਲ ਵਿੱਕ ਜਾਂਦੀ ਹੈ ਉਸ ਫਸਲ ਨੂੰ ਸੰਭਾਲਣ ਦੀ ਜਿੰਮੇਵਾਰੀ ਖਰੀਦ ਏਜੰਸੀ ਦੀ ਹੋ ਜਾਂਦੀ ਹੈ, ਜਿਨ੍ਹਾਂ ਨੂੰ ਸੰਭਾਲਣ ਲਈ ਤਰਪਾਲਾਂ ਵੀ ਏਜੰਸੀਆਂ ਵਲੋਂ ਪ੍ਰਬੰਧ ਕੀਤੀਆਂ ਜਾਂਦੀਆਂ ਹਨ।

ਉਹਨਾਂ ਦੱਸਿਆ ਕਿ ਕਿਸਾਨਾਂ ਨੂੰ ਸੁੱਕੀ ਹੋਈ ਕਣਕ ਬੇਝਿਜਕ ਹੋ ਕੇ ਮੰਡੀਆਂ ਵਿੱਚ ਲਿਉਣੀ ਚਾਹੀਦੀ ਹੈ। ਪੰਜਾਬ ਸਰਕਾਰ ਦੇ ਨਿਰਦੇਸ਼ ਹਨ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਵੀ ਮੁਸ਼ਕਿਲ ਨਹੀਂ ਹੋਣੀ ਚਾਹੀਦੀ ਹੈ। ਇਹਨਾਂ ਨਿਰਦੇਸ਼ਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਸਮੂਹ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਕਣਕ ਦੀਆਂ ਢੇਰੀਆਂ ਨੂੰ ਲੋੜ ਪੈਣ ’ਤੇ ਤੁਰੰਤ ਢਕੇ ਜਾਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਕਿਸਾਨਾਂ ਦੀ ਫਸਲ ਨੂੰ ਕੋਈ ਨੁਕਸਾਨ ਨਾ ਹੋਵੇ।

ਉਹਨਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

Related Stories

No stories found.
Raftaar | रफ्तार
raftaar.in