ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟਿ੍ਰਕ ਟਨ ਤੋਂ ਪਾਰ

ਵੱਖ-ਵੱਖ ਏਜੰਸੀਆਂ ਵੱਲੋਂ ਹੁਣ ਤੱਕ 212231 ਮੀਟਿ੍ਰਕ ਟਨ ਕਣਕ ਦੀ ਖ਼ਰੀਦ; ਕਿਸਾਨਾਂ ਨੂੰ ਕਰੀਬ 350 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ
ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟਿ੍ਰਕ ਟਨ ਤੋਂ ਪਾਰ
ਕੈਪਸ਼ਨ : -ਮੰਡੀਆਂ ਵਿਚ ਚੱਲ ਰਹੇ ਕਣਕ ਦੇ ਖ਼ਰੀਦ ਕਾਰਜਾਂ ਦਾ ਦਿ੍ਰਸ਼।

ਨਵਾਂਸ਼ਹਿਰ, 29 ਅਪ੍ਰੈਲ : ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 212231 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 63287 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 48594 ਮੀਟਿ੍ਰਕ ਟਨ, ਪਨਸਪ ਵੱਲੋਂ 46841 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 26169 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 27340 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਲਈ ਜ਼ਿਲੇ ਵਿਚ ਹੁਣ ਤੱਕ ਕਿਸਾਨਾਂ ਨੂੰ 349.69 ਕਰੋੜ ਰੁਪਏ ਦੀ ਅਦਾਇਗੀ ਉਨਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 106.79 ਕਰੋੜ, ਮਾਰਕਫੈੱਡ ਵੱਲੋਂ 83.33 ਕਰੋੜ, ਪਨਸਪ ਵੱਲੋਂ 83.12 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 45.56 ਅਤੇ ਐਫ. ਸੀ. ਆਈ ਵੱਲੋਂ 30.89 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁਕਾਈ ਵਿਚ ਤੇਜ਼ੀ ਲਿਆਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 117743 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਇਸ ਸਮੇਂ ਤੱਕ ਜ਼ਿਲੇ ਵਿਚ 114520 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ ਜਦਕਿ ਇਸ ਵੇਲੇ ਪਿਛਲੇ ਸਾਲ ਨਾਲੋਂ ਕਰੀਬ ਦੁੱਗਣੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਖ਼ਰੀਦ ਕੇਂਦਰਾਂ ਵਿਚ ਜਿਥੇ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਉਥੇ ਕੋਵਿਡ ਮਹਾਮਾਰੀ ਤੋਂ ਸੁਰੱਖਿਆ ਲਈ ਵੀ ਸਾਰੇ ਇਹਤਿਆਤ ਵਰਤੇ ਜਾਣੇ ਯਕੀਨੀ ਬਣਾਏ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ, ਤਾਂ ਜੋ ਮੌਕੇ ’ਤੇ ਹੀ ਖ਼ਰੀਦ ਹੋ ਸਕੇ।